ਕੋਲੰਬੋ, 2 ਅਪਰੈਲ

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਕਾਰਨ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਐਮਰਜੰਸੀ ਲਗਾ ਦਿੱਤੀ ਹੈ। ਰਾਜਪਕਸ਼ੇ ਨੇ ਦੇਰ ਰਾਤ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਲੰਕਾ ਵਿੱਚ 1 ਅਪਰੈਲ ਤੋਂ ਤੁਰੰਤ ਐਮਰਜੰਸੀ ਦਾ ਐਲਾਨ ਕਰ ਦਿੱਤਾ।