ਬਰਮਿੰਘਮ, 20 ਮਾਰਚ-ਪਿਛਲੀ ਵਿਸ਼ਵ ਚੈਂਪੀਅਨ ਭਾਰਤ ਦੀ ਪੀਵੀ ਸਿੰਧੂ ਨੇ ਜਾਪਾਨ ਦੀ ਅਕਨੇ ਯਾਮਾਗੁਚੀ ਨੂੰ ਹਰਾ ਕੇ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਮਹਿਲਾ ਸਿੰਗਲਜ਼ ਵਰਗ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਪੰਜਵਾਂ ਦਰਜਾ ਪ੍ਰਾਪਤ ਸਿੰਧੂ ਨੇ ਪਹਿਲੀ ਗੇਮ ਹਾਰਨ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ ਤੇ 16-21, 21-16, 21-19 ਨਾਲ ਜਿੱਤ ਹਾਸਲ ਕੀਤੀ। ਉਸ ਦਾ ਸਾਹਮਣਾ ਹੁਣ ਥਾਈਲੈਂਡ ਦੀ ਛੇਵਾਂ ਦਰਜਾ ਪ੍ਰਾਪਤ ਪੋਰਨਪਾਵੀ ਚੋਚੁਵੋਂਗ ਨਾਲ ਹੋਵੇਗਾ।