ਸਿਡਨੀ:ਨਿਊ ਸਾਊਥ ਵੇਲਜ਼ ਪੁਲੀਸ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਸਿਡਨੀ ਵਿੱਚ ਆਸਟਰੇਲੀਆ ਦੇ ਸਾਬਕਾ ਕ੍ਰਿਕਟਰ ਸਟੂਅਰਟ ਮੈਕਗਿਲ ਨੂੰ ਕਥਿਤ ਤੌਰ ’ਤੇ ਅਗਵਾ ਕੀਤਾ ਗਿਆ ਸੀ ਪਰ ਲਗਪਗ ਘੰਟੇ ਮਗਰੋਂ ਉਸ ਨੂੰ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਛਾਪੇ ਮਾਰ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ 14 ਅਪਰੈਲ ਨੂੰ ਕੁਝ ਵਿਅਕਤੀ ਉਸ ਨੂੰ ਕਾਰ ਵਿੱਚ ਬਿਠਾ ਕੇ ਇਕਾਂਤ ਜਗ੍ਹਾ ’ਤੇ ਲੈ ਗਏ। ਉਥੇ ਉਸ ਦੀ ਕੁੱਟਮਾਰ ਕਰ ਕੇ ਅਗਵਾਕਾਰ ਉਸ ਨੂੰ ਕਿਤੇ ਹੋਰ ਛੱਡ ਗਏ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ 20 ਅਪਰੈਲ ਨੂੰ ਮਿਲੀ ਸੀ। ਇਸ ਮਗਰੋਂ ਜਾਂਚ ਦੌਰਾਨ ਉਨ੍ਹਾਂ ਨੇ ਅੱਜ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਆਸਟਰੇਲੀਆ ਦਾ ਇਹ ਸਾਬਕਾ ਸਪਿੰਨਰ 1998 ਤੋਂ 2008 ਤਕ 44 ਟੈਸਟ ਮੈਚ ਖੇਡ ਕੇ 208 ਵਿਕਟਾਂ ਲੈ ਚੁੱਕਿਆ ਹੈ।