ਨਵੀਂ ਦਿੱਲੀ, 12 ਅਗਸਤ
ਆਸਟਰੇਲੀਆ ਨੇ ਅੱਜ ਐਲਾਨ ਕੀਤਾ ਕਿ ਉਸ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 9 ਅਤੇ 10 ਸਤੰਬਰ ਨੂੰ ਦਿੱਲੀ ‘ਚ ਹੋਣ ਵਾਲੇ ਜੀ-20 ਸਿਖ਼ਰ ਸੰਮੇਲਨ ‘ਚ ਸ਼ਿਰਕਤ ਕਰਨਗੇ। ਆਸਟਰੇਲੀਆਈ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਉਨ੍ਹਾਂ ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਹਿੱਸਾ ਹੋਵੇਗੀ। ਉਹ ਜਿਨ੍ਹਾਂ ਦੋ ਹੋਰ ਦੇਸ਼ਾਂ ਦਾ ਦੌਰਾ ਕਰਨਗੇ, ਉਹ ਹਨ ਇੰਡੋਨੇਸ਼ੀਆ ਅਤੇ ਫਿਲੀਪੀਨਜ਼। ਆਸਟਰੇਲੀਆਈ ਸਰਕਾਰ ਨੇ ਬਿਆਨ ਵਿੱਚ ਕਿਹਾ, ‘9 ਤੋਂ 10 ਸਤੰਬਰ ਤੱਕ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਜੀ-20 ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ।’