ਕੈਨਬਰਾ, 18 ਅਕਤੂਬਰ

ਆਸਟਰੇਲੀਆ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦੇ ਪਿਛਲੀ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਲੇਬਰ ਸਰਕਾਰ ਤਲ ਅਵੀਵ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮੁੜ ਮਾਨਤਾ ਦੇਣ ਲਈ ਸਹਿਮਤ ਹੋ ਗਈ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਜ਼ਰਾਈਲ ਅਤੇ ਫਲਸਤੀਨ ਸ਼ਾਂਤੀ ਵਾਰਤਾ ਰਾਹੀਂ ਯੇਰੂਸ਼ਲਮ ਮੁੱਦੇ ਨੂੰ ਹੱਲ ਕਰਨ।