ਨਵੀਂ ਦਿੱਲੀ, 17 ਜਨਵਰੀ

ਸੁਪਰੀਮ ਕੋਰਟ ਨੇ ਅੱਜ ਆਸ ਪ੍ਰਗਟਾਈ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਦੋ ਹਫ਼ਤਿਆਂ ਵਿਚ ਮੁਕੁਲ ਰਾਏ ਨੂੰ ਅਯੋਗ ਕਰਾਰ ਦਿੱਤੇ ਜਾਣ ਸਬੰਧੀ ਦਿੱਤੀ ਗਈ ਅਰਜ਼ੀ ’ਤੇ ਫ਼ੈਸਲਾ ਲੈ ਲੈਣਗੇ। ਮੁਕੁਲ ਰਾਏ ਵਿਧਾਨ ਸਭਾ ਚੋਣਾਂ ਮਗਰੋਂ ਭਾਜਪਾ ਤੋਂ ਵੱਖ ਹੋ ਕੇ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਜਸਟਿਸ ਐੱਲ ਨਾਗੇਸ਼ਵਰ ਰਾਓ ਅਤੇ ਜਸਟਿਸ ਬੀਵੀ ਨਾਗਰਤਨ ਦੇ ਬੈਂਚ ਨੇ ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਫ਼ਰਵਰੀ ਦੇ ਦੂਜੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ।