ਯੋਰੋਸ਼ਲਮ, 15 ਜੁਲਾਈ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ‘ਠੀਕ’ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਦੱਸਿਆ ਕਿ ਉਨ੍ਹਾਂ ਦਾ ਤਲ ਅਵੀਵ ਦੇ ਤੱਟਵਰਤੀ ਸ਼ਹਿਰ ਨੇੜੇ ਸ਼ੇਬਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਹੋਰ ਵੇਰਵੇ ਨਹੀਂ ਦਿੱਤੇ। ਇਜ਼ਰਾਈਲ ਦੀ ਨਿਊਜ਼ ਸਾਈਟ ‘ਵੱਲਾ’ ਮੁਤਾਬਕ ਨੇਤਨਯਾਹੂ ਦੇ ਕਰੀਬੀ ਅਧਿਕਾਰੀ ਨੇ ਨਾਮ ਨਾਂ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਉਹ ਘਰ ਵਿੱਚ ਬੇਹੋਸ਼ ਹੋ ਗਏ ਸਨ, ਪਰ ਹਸਪਤਾਲ ਵਿੱਚ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਹਨ।