ਗਾਜ਼ਾ ਪੱਟੀ: ਇਜ਼ਰਾਈਲ-ਹਮਾਸ ਜੰਗ ਵਿੱਚ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ 46,000 ਨੂੰ ਪਾਰ ਕਰ ਗਈ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ 15 ਮਹੀਨਿਆਂ ਤੋਂ ਚੱਲੀ ਜੰਗ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧੇ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੰਤਰਾਲੇ ਦਾ ਕਹਿਣਾ ਹੈ ਕਿ ਇਸ ਜੰਗ ਵਿੱਚ ਹੁਣ ਤੱਕ 46,006 ਫਲਸਤੀਨੀ ਮਾਰੇ ਜਾ ਚੁੱਕੇ ਹਨ ਅਤੇ 109,378 ਜ਼ਖ਼ਮੀ ਹੋਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਵਿਚ ਅੱਧੇ ਤੋਂ ਵੱਧ ਔਰਤਾਂ ਅਤੇ ਬੱਚੇ ਸਨ।
ਮੰਤਰਾਲੇ ਨੇ ਇਹ ਨਹੀਂ ਦੱਸਿਆ ਕਿ ਮਰਨ ਵਾਲਿਆਂ ਵਿੱਚੋਂ ਕਿੰਨੇ ਲੜਾਕੇ ਜਾਂ ਆਮ ਨਾਗਰਿਕ ਸਨ। ਇਜ਼ਰਾਇਲੀ ਫੌਜ ਨੇ ਬਿਨਾਂ ਕੋਈ ਸਬੂਤ ਦਿੱਤੇ ਕਿਹਾ ਹੈ ਕਿ ਉਸ ਨੇ 17,000 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।