ਇਸਲਾਮਾਬਾਦ, 24 ਮਈ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਅੱਜ ਕਿਹਾ ਹੈ ਕਿ ਸਰਕਾਰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ ਬਾਅਦ ਇਸ ਕਦਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।














