ਇਸਲਾਮਾਬਾਦ, 13 ਅਗਸਤ
ਇਸਲਾਮਾਬਾਦ ਹਾਈ ਕੋਰਟ ਨੇ ਅੱਜ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ ਪਵਿੱਤਰ ਕੁਰਾਨ ਦਾ ਅੰਗਰੇਜ਼ੀ ਤਰਜਮਾ ਅਤੇ ਨਮਾਜ਼ ਪੜ੍ਹਨ ਲਈ ਮੈਟ ਵੀ ਦਿੱਤਾ ਜਾ ਸਕਦਾ ਹੈ।’ ‘ਪੀਟੀਆਈ’ ਮੁਖੀ ਇਮਰਾਨ ਨੂੰ 5 ਅਗਸਤ ਨੂੰ ਭ੍ਰਿਸ਼ਟਾਚਾਰ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਹੋਈ ਸੀ ਤੇ ਅਟਕ ਜੇਲ੍ਹ ਭੇਜ ਦਿੱਤਾ ਗਿਆ ਸੀ।