ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਨੇ: ਭੁੰਦੜ, ਬੀਬੀ ਜਗੀਰ ਕੌਰ
ਨਵੀਂ ਦਿੱਲੀ, (9ਜੁਲਾਈ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ. ਬਲਵਿੰਦਰ ਸਿੰਘ ਭੁੰਦੜ ਨੇ ਇਸਤਰੀ ਅਕਾਲੀ ਦਲ ਦਿੱਲੀ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦੀਆਂ ਬੀਬੀਆਂ, ਪਾਰਟੀ ਦੀ ਮਜਬੂਤੀ ਲਈ ਬੇਹਤਰੀਨ ਕੰਮ ਕਰ ਰਹੀਆਂ ਹਨ। ਉਹਨਾਂ ਨੇ ਅੱਜ ਇੱਥੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਅਕਾਲੀ ਦਲ ‘ਚ ਸ਼ਾਮਲ ਕਰਨ ਮੌਕੇ ਬੋਲਦਿਆਂ ਕਿਹਾ ਕਿ ਬੀਬੀ ਰਦਜੀਤ ਕੌਰ ਦੀ ਅਵਗਾਈ ਵਿਚ ਇਸਤਰੀ ਅਕਾਲੀ ਦਲ ਦੀ ਪ੍ਰੇਰਣਾ ਸਦਕਾ ਹੀ ਵੱਡੀ ਗਿਣਤੀ ਵਿਚ ਸਕੂਲਾਂ-ਕਾਲਜਾਂ ਦੇ ਨੌਜਵਾਨ ਬੱਚੇ-ਬੱਚੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।
ਸ. ਭੁੰਦੜ ਨੇ ਕਿਹਾ ਕਿ ਜਿੱਥੇ ਇਸਤਰੀ ਅਕਾਲੀ ਦਲ ਰਾਜਨੀਤਕ ਕੰਮਾਂ ਵਿਚ ਅੱਗੇ ਹੋ ਕੇ ਭੂਮਿਕਾ ਨਿਭਾ ਰਹੀ ਹੈ ਉੱਥੇ ਹੀ ਧਾਰਮਿਕ ਕਾਰਜਾਂ ਵਿਚ ਅਤੇ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰੋਗਰਾਮਾਂ ਵਿਚ ਵੀ ਦਿੱਲੀ ਕਮੇਟੀ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦਾ ਪੂਰਨ ਸਹਿਯੋਗ ਕਰ ਰਹੀ ਹੈ।
ਇਸ ਮੌਕੇ ਅਕਾਲੀ ਦਲ ‘ਚ ਸ਼ਾਮਲ ਹੋਣ ਆਏ ਨੌਜਵਾਨਾਂ ਨੂੰ ਜੀ ਆਇਆਂ ਕਹਿੰਦਿਆਂ ਅਤੇ ਵਧਾਈ ਦਿੰਦੇ ਹੋਏ ਬੀਬੀ ਜਗੀਰ ਕੌਰ ਕੌਮੀ ਪ੍ਰਧਾਨ ਇਸਤਰੀ ਅਕਾਲ ਦਲ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਦਿੱਲੀ ਦਾ ਨੋਜਵਾਨ ਬੱਚੇ-ਬੱਚੀਆਂ ਨੂੰ ਅਕਾਲੀ ਦਲ ਨਾਲ ਜੋੜਨ ਦਾ ਕਾਰਜ ਪ੍ਰਸ਼ੰਸਾਯੋਗ ਹੈ ਉਹਨਾਂ ਕਿਹਾ ਕਿ ਅੱਜ ਸਮਾਂ ਹੈ ਕਿ ਜਦ ਹਰ ਨੌਜਵਾਨ ਹੋਰ ਖੇਤਰਾਂ ਦੇ ਨਾਲ-ਨਾਲ ਰਾਜਨੀਤਕ ਖੇਤਰ ਵਿਚ ਵੀ ਸਰਗਰਮ ਹੋਵੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿੱਥੇ ਬੀਬੀ ਰਣਜੀਤ ਕੌਰ ਦੀ ਅਗਵਾਈ ਵਿਚ ਇਸਤਰੀ ਅਕਾਲੀ ਦਲ ਦਿੱਲੀ ਅੰਦਰ ਪਾਰਟੀ ਦੀ ਚੜਦੀਕਲਾ ਲਈ ਕੰਮ ਕਰ ਰਿਹਾ ਹੈ ਉੱਥੇ ਹੀ ਸਾਡੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ ਵੀ ਹਰਿਆਣਾ ਅਤੇ ਦਿੱਲੀ ਅੰਦਰ ਨੋਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਵੱਡਾ ਰੋਲ ਅਦਾ ਕਰ ਰਹੇ ਹਨ।