ਓਟਵਾ, 18 ਫਰਵਰੀ

ਕੈਨੇਡਾ ਦੀ ਰਾਜਧਾਨੀ ਓਟਵਾ ਦੀਆਂ ਸੜਕਾਂ ’ਤੇ ਜਾਮ ਲਾਉਣ ਵਾਲੇ ਸੈਂਕੜੇ ਟਰੱਕ ਡਰਾਈਵਰਾਂ ਦੀ ਅਗਵਾਈ ਕਰਨ ਵਾਲੇ ਦੋ ਨੇਤਾਵਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਟਮਾਰਾ ਲਿਚ ਅਤੇ ਕ੍ਰਿਸ ਬਾਰਬਰ ਨੂੰ ਪਾਰਲੀਮੈਂਟ ਹਿੱਲ ਇਲਾਕੇ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਰੀਬ ਤਿੰਨ ਹਫ਼ਤਿਆਂ ਤੋਂ ਚੱਲ ਰਹੇ ਧਰਨੇ ਨੂੰ ਖ਼ਤਮ ਕਰਨ ਦੀ ਚੇਤਾਵਨੀ ਦਿੱਤੀ ਹੈ ਪਰ ਪ੍ਰਦਰਸ਼ਨਕਾਰੀ ਟਰੱਕ ਚਾਲਕ ਡਟੇ ਹੋੲੇ ਹਨ ਤੇ ਆਪਣੇ ਟਰੱਕਾਂ ਨੂੰ ਹਟਾਉਣ ਦੀ ਕਾਂ ਹਾਰਨ ਵਜਾ ਕੇ ਡਟੇ ਰਹਿਣ ਦਾ ਸੰਕੇਤ ਦੇ ਰਹੇ ਹਨ।