ਨਵੀਂ ਦਿੱਲੀ, 19 ਮਾਰਚ

ਕਰਨਾਟਕ ਦੇ ਤੇਜ਼ ਗੇਂਦਬਾਜ਼ ਕ੍ਰਿਸ਼ਨਾ, ਹਰਫਨਮੌਲਾ ਖਿਡਾਰੀ ਕ੍ਰੁਨਾਲ ਪਾਂਡਿਆ ਅਤੇ ਬੱਲੇਬਾਜ਼ ਸੂਰਯਕੁਮਾਰ ਯਾਦਵ ਨੂੰ ਸ਼ੁੱਕਰਵਾਰ ਨੂੰ ਪੁਣੇ ਵਿਚ ਇੰਗਲੈਂਡ ਖ਼ਿਲਾਫ਼ ਤਿੰਨ ਰੋਜ਼ਾ ਕੌਮਾਂਤਰੀ ਲੜੀ ਲਈ ਭਾਰਤੀ ਟੀਮ ਵਿਚ ਚੁਣਿਆ ਗਿਆ। ਕ੍ਰਿਸ਼ਨਾ ਅਤੇ ਕ੍ਰੁਨਲ ਨੂੰ ਹਾਲ ਹੀ ਵਿੱਚ ਵਿਜੇ ਹਜ਼ਾਰੇ ਟਰਾਫੀ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਟੀਮ ਵਿੱਚ ਥਾਂ ਮਿਲੀ ਹੈ, ਜਦੋਂ ਕਿ ਸੂਰਯਕੁਮਾਰ ਨੂੰ ਇੰਗਲੈਂਡ ਖ਼ਿਲਾਫ਼ ਟੀ -20 ਸੀਰੀਜ਼ ਵਿੱਚ ਸ਼ਾਨਦਾਰ ਬੱਲੇਬਾਜ਼ੀ ਕਰਨ ਦਾ ਇਨਾਮ ਦਿੱਤਾ ਗਿਆ ਹੈ। ਇਕ ਦਿਨਾ ਸੀਰੀਜ਼ 23 ਮਾਰਚ ਤੋਂ ਸ਼ੁਰੂ ਹੋਵੇਗੀ। ਤਿੰਨੋਂ ਮੈਚ ਪੁਣੇ ਵਿੱਚ ਖੇਡੇ ਜਾਣਗੇ। ਭਾਰਤੀ ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਹਾਰਦਿਕ ਪਾਂਡਿਆ, ਰਿਸ਼ਭ ਪੰਤ (ਵਿਕਟਕੀਪਰ), ਕੇਐੱਲ ਰਾਹੁਲ (ਵਿਕਟਕੀਪਰ), ਯੁਜਵੇਂਦਰ ਚਾਹਲ, ਕੁਲਦੀਪ ਯਾਦਵ , ਕ੍ਰੁਨਲ ਪਾਂਡਿਆ, ਵਾਸ਼ਿੰਗਟਨ ਸੁੰਦਰ, ਟੀ. ਨਟਰਾਜਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨ ਅਤੇ ਸ਼ਾਰਦੂਲ ਠਾਕੁਰ।