ਅਹਿਮਦਾਬਾਦ, 27 ਫਰਵਰੀ

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਨਿੱਜੀ ਕਾਰਨਾਂ ਕਰਕੇ ਇੰਗਲੈਂਡ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਚੌਥੇ ਕ੍ਰਿਕਟ ਟੈਸਟ ਲਈ ਭਾਰਤੀ ਟੀਮ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਕਿਹਾ ਕਿ ਚੌਥੇ ਟੈਸਟ ਲਈ ਬੁਮਰਾਹ ਦੀ ਜਗ੍ਹਾ ਕਿਸੇ ਨੂੰ ਵੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ।