ਪੁਣੇ:ਇੰਗਲੈਂਡ ਨੇ ਭਾਰਤ ਨੂੰ ਦੂਜੇ ਇਕ ਦਿਨਾ ਮੈਚ ਵਿਚ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਇੰਗਲੈਂਡ ਨੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਦਿੱਤੀ ਹੈ। 337 ਦੌੜਾਂ ਦਾ ਪਿੱਛਾ ਕਰਦਿਆਂ ਇੰਗਲੈਂਡ ਨੇ ਛੇ ਵਿਕਟਾਂ ਦੇ ਨੁਕਸਾਨ ਨਾਲ ਜੇਤੂ ਟੀਚਾ 43.3 ਓਵਰਾਂ ’ਚ ਹੀ ਪੂਰਾ ਕਰ ਲਿਆ। ਇੰਗਲੈਂਡ ਦੇ ਬੱਲੇਬਾਜ਼ਾਂ ਨੇ ਬਿਹਤਰੀਨ ਖੇਡ ਦਿਖਾਈ। ਸਲਾਮੀ ਬੱਲੇਬਾਜ਼ ਜੇਸਨ ਰੌਏ ਨੇ 55 ਦੌੜਾਂ ਬਣਾਈਆਂ ਜਦਕਿ ਬੇਨ ਸਟੋਕਸ ਸੈਂਕੜੇ ਤੋਂ ਇਕ ਦੌੜ ਖੁੰਝ ਗਿਆ। ਸਟੋਕਸ ਤੇ ਜਾਨੀ ਬੇਅਰਸਟੋਅ ਨੇ ਭਾਰਤੀ ਗੇਂਦਬਾਜ਼ਾਂ ਦੀ ਇਕ ਨਾ ਚੱਲਣ ਦਿੱਤੀ। ਬੇਅਰਸਟੋਅ ਨੇ 112 ਗੇਂਦਾਂ ਖੇਡ ਕੇ 124 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਪਹਿਲਾਂ ਭਾਰਤ ਨੇ ਛੇ ਵਿਕਟਾਂ ਦੇ ਨੁਕਸਾਨ ’ਤੇ 336 ਦੌੜਾਂ ਬਣਾਈਆਂ। ਭਾਰਤੀ ਟੀਮ ਵਲੋਂ ਕੇ ਐਲ ਰਾਹੁਲ ਨੇ 114 ਗੇਂਦਾਂ ਵਿਚ 108 ਦੌੜਾਂ ਬਣਾਈਆਂ ਜਦਕਿ ਕਪਤਾਨ ਵਿਰਾਟ ਕੋਹਲੀ ਨੇ 79 ਗੇਂਦਾਂ ਵਿਚ 66 ਦੌੜਾਂ ਬਣਾਈਆਂ। ਰਿਸ਼ਭ ਪੰਤ ਨੇ 40 ਗੇਂਦਾਂ ਵਿਚ 77 ਦੌੜਾਂ ਦੀ ਧਮਾਕੇਦਾਰ ਪਾਰੀ ਨਾਲ ਭਾਰਤ ਦਾ ਸਕੋਰ 300 ਤੋਂ ਪਾਰ ਪਹੁੰਚਾਇਆ।