ਮੁੰਬਈ, 17 ਮਾਰਚ
ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਵਿੱਚ ਅੱਜ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਮੁਹੰਮਦ ਸਿਰਾਜ ਤੇ ਮੁਹੰਮਦ ਸ਼ਮੀ ਨੇ ਤਿੰਨ ਤਿੰਨ ਵਿਕਟਾਂ ਲਈਆਂ। ਇਸ ਤਰ੍ਹਾਂ ਭਾਰਤ ਨੇ ਮਹਿਮਾਨ ਟੀਮ ਨੂੰ 35.4 ਓਵਰਾਂ ਵਿੱਚ 188 ਦੌੜਾਂ ’ਤੇ ਆਊਟ ਕਰ ਦਿੱਤਾ। ਹਾਲਾਂਕਿ, ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਦੀ ਸ਼ੁਰੂਆਤ ਵੀ ਖ਼ਰਾਬ ਰਹੀ ਅਤੇ ਪੰਜਵੇਂ ਹੀ ਓਵਰ ਵਿੱਚ ਮਿਸ਼ੇਲ ਸਟਾਰਕ ਨੇ ਵਿਰਾਟ ਕੋਹਲੀ ਅਤੇ ਸੂਰਿਆ ਕੁਮਾਰ ਯਾਦਵ ਨੂੰ ਆਊਟ ਕਰ ਦਿੱਤਾ। ਇਸ ਤੋਂ ਬਾਅਦ ਕੇਐੱਲ ਰਾਹੁਲ (ਨਾਬਾਦ 75) ਅਤੇ ਰਵਿੰਦਰ ਜਡੇਜਾ (ਨਾਬਾਦ 45) ਦੀਆਂ ਛੇਵੀਂ ਵਿਕਟ ਲਈ 108 ਦੌੜਾਂ ਦੀ ਅਟੁੱਟ ਸਾਂਝੇਦਾਰੀ ਨੇ ਟੀਮ ਨੂੰ 39.5 ਓਵਰ ਵਿੱਚ ਪੰਜ ਵਿਕਟਾਂ ’ਤੇ 191 ਦੌੜਾਂ ਤੱਕ ਪਹੁੰਚਾਇਆ। ਜਡੇਜਾ ਨੇ ਗੇਂਦਬਾਜ਼ੀ ਵਿੱਚ ਵੀ ਕਮਾਲ ਕੀਤਾ ਤੇ ਦੋ ਵਿਕਟਾਂ ਹਾਸਲ ਕੀਤੀਆਂ। ਇਸ ਹਰਫ਼ਨਮੌਲਾ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ।