ਨਵੀਂ ਦਿੱਲੀ, 13 ਅਪਰੈਲ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਨਾਲ ਸਬੰਧਤ ਕਥਿਤ ਉਲੰਘਣਾ ਲਈਕ ਬੀਬੀਸੀ (ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ) ਇੰਡੀਆ ਦੇ ਖ਼ਿਲਾਫ਼ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਮਾਮਲਾ ਦਰਜ ਕੀਤਾ ਹੈ। ਸੰਘੀ ਜਾਂਚ ਏਜੰਸੀ ਨੇ ਫੇਮਾ ਦੇ ਨਿਯਮਾਂ ਤਹਿਤ ਕੰਪਨੀ ਦੇ ਕੁਝ ਕਾਰਜਕਾਰੀ ਅਧਿਕਾਰੀਆਂ ਦੇ ਦਸਤਾਵੇਜ਼ਾਂ ਅਤੇ ਬਿਆਨਾਂ ਦੀ ਰਿਕਾਰਡਿੰਗ ਦੀ ਮੰਗ ਕੀਤੀ। ਸੂਤਰਾਂ ਨੇ ਕਿਹਾ ਕਿ ਕੰਪਨੀ ਵੱਲੋਂ ਕਥਿਤ ਵਿਦੇਸ਼ੀ ਸਿੱਧੇ ਨਿਵੇਸ਼ ਦੀ ਕੀਤੀ ਕਥਿਤ ਉਲੰਘਣਾ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਆਮਦਨ ਕਰ ਵਿਭਾਗ ਨੇ ਫਰਵਰੀ ‘ਚ ਦਿੱਲੀ ‘ਚ ਬੀਬੀਸੀ ਦਫਤਰ ਦੇ ਕੰਪਲੈਕਸ ਦਾ ‘ਸਰਵੇਖਣ’ ਕੀਤਾ ਸੀ।