ਚੰਡੀਗੜ੍ਹ, 4 ਜੂਨ
ਉਡਣਾ ਸਿੱਖ ਮਿਲਖਾ ਸਿੰਘ ਦਾ ਅੱਜ ਆਕਸੀਜਨ ਪੱਧਰ ਹੇਠਾਂ ਡਿੱਗ ਗਿਆ ਜਿਸ ਕਾਰਨ ਉਨ੍ਹਾਂ ਨੂੰ ਪੀਜੀਆਈ ਦੇ ਆਈਸੀਯੂ ਵਾਰਡ ਵਿਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਡਾਕਟਰ ਲਗਾਤਾਰ ਨਿਗਰਾਨੀ ਰੱਖ ਰਹੇ ਹਨ। ਦੱਸਣਯੋਗ ਹੈ ਕਿ ਮਿਲਖਾ ਸਿੰਘ ਨੂੰ ਚਾਰ ਦਿਨ ਪਹਿਲਾਂ ਕਰੋਨਾ ਤੋਂ ਠੀਕ ਹੋਣ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਮਿਲਖਾ ਸਿੰਘ ਨੇ ਏਸ਼ੀਅਨ ਖੇਡਾਂ ਵਿਚ ਚਾਰ ਵਾਰ ਸੋਨ ਤਗਮਾ ਹਾਸਲ ਕੀਤਾ ਸੀ ਤੇ 1960 ਵਿਚ ਰੋਮ ਓਲੰਪਿਕਸ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਸੀ।