ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਘੋਲਥਿਰ ਵਿੱਚ ਇੱਕ ਪੂਰੀ ਬੱਸ ਅਲਕਨੰਦਾ ਨਦੀ ਵਿੱਚ ਡੁੱਬ ਗਈ। ਹਾਦਸੇ ਤੋਂ ਬਾਅਦ ਹਾਦਸੇ ਵਾਲੀ ਥਾਂ ‘ਤੇ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 7 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ 9 ਸਾਲ ਦੇ ਦੋ ਬੱਚੇ ਵੀ ਸ਼ਾਮਿਲ ਹਨ। ਦੋਵੇਂ ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। SDRF ਦੀ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ 10 ਯਾਤਰੀ ਲਾਪਤਾ ਹਨ, ਉਨ੍ਹਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕੇਦਾਰਨਾਥ ਅਤੇ ਰੁਦਰਪ੍ਰਯਾਗ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਅਲਕਨੰਦਾ ਨੰਦੀ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੈ। ਅਜਿਹੀ ਸਥਿਤੀ ਵਿੱਚ, ਇਹ ਕਿਹਾ ਜਾ ਰਿਹਾ ਹੈ ਕਿ ਬੱਸ ਦੇ ਇਸ ‘ਚ ਡਿੱਗਣ ਕਾਰਨ ਕਈ ਯਾਤਰੀ ਇਸ ਵਿੱਚ ਵਹਿ ਗਏ ਹਨ। ਪੁਲਿਸ ਹੈੱਡਕੁਆਰਟਰ ਦੇ ਬੁਲਾਰੇ ਆਈਜੀ ਨੀਲੇਸ਼ ਆਨੰਦ ਭਰਨੇ ਨੇ ਕਿਹਾ, “ਰੁਦਰਪ੍ਰਯਾਗ ਜ਼ਿਲ੍ਹੇ ਦੇ ਘੋਲਾਥੀਰ ਖੇਤਰ ਵਿੱਚ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਅਲਕਨੰਦਾ ਨਦੀ ਵਿੱਚ ਡਿੱਗ ਗਈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਵਿੱਚ 18 ਲੋਕ ਸਵਾਰ ਸਨ।