ਨਵੀਂ ਦਿੱਲੀ, 22 ਜੁਲਾਈ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੀ ਆਬਕਾਰੀ ਨੀਤੀ 2021-22 ’ਚ ਨਿਯਮਾਂ ਦੀ ਉਲੰਘਣਾ ਅਤੇ ਪ੍ਰਕਿਰਿਆ ਦੀਆਂ ਖਾਮੀਆਂ ਕਾਰਨ ਸੀਬੀਆਈ ਤੋਂ ਜਾਂਚ ਦੀ ਸਿਫ਼ਾਰਸ਼ ਕੀਤੀ ਹੈ| ਸੀਬੀਆਈ ਜਾਂਚ ਦੀ ਸਿਫਾਰਿਸ਼ ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਲੀ ਦੇ ਮੁੱਖ ਸਕੱਤਰ ਦੁਆਰਾ ਸੌਂਪੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।