ਪ੍ਰਯਾਗਰਾਜ, 13 ਅਪਰੈਲ

ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਪੇਸ਼ ਹੋਣ ਲਈ ਗੁਜਰਾਤ ਦੀ ਉੱਚ ਸੁਰੱਖਿਆ ਵਾਲੀ ਸਾਬਰਮਤੀ ਕੇਂਦਰੀ ਜੇਲ੍ਹ ਤੋਂ ਪ੍ਰਯਾਗਰਾਜ ਲਿਆਂਦਾ ਗਿਆ ਸੀ। ਉਸ ਦੇ ਭਰਾ ਖ਼ਾਲਿਦ ਅਜ਼ੀਮ ਉਰਫ਼ ਅਸ਼ਰਫ਼ ਨੂੰ ਬਰੇਲੀ ਦੀ ਜੇਲ੍ਹ ਤੋਂ ਸੜਕ ਰਾਹੀਂ ਪ੍ਰਯਾਗਰਾਜ ਲਿਆਂਦਾ ਗਿਆ। ਇਸ ਦੌਰਾਨ ਦੋਵਾਂ ਦਾ 5 ਦਿਨ ਲਈ ਪੁਲੀਸ ਰਿਮਾਂਡ ਦੇ ਦਿੱਤਾ।