ਸਿਓਲ, 29 ਅਗਸਤ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਕਿਹਾ ਹੈ ਕਿ ਉਹ ਦੇਸ਼ ’ਤੇ ਹਮਲਾ ਹੋਣ ’ਤੇ ਵਿਰੋਧੀ ਦੇਸ਼ਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਹਮੇਸ਼ਾ ਤਿਆਰ ਰਹੇ। ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਿਮ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਉੱਤਰੀ ਕੋਰੀਆ ਤੋਂ ਵਧਦੇ ਪਰਮਾਣੂ ਖਤਰਿਆਂ ਨਾਲ ਨਜਿੱਠਣ ਲਈ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੇ ਤਿਕੋਣੀ ਜਲ ਸੈਨਾ ਅਭਿਆਸ ਕੀਤਾ।