ਲਖਨਊ, 11 ਮਾਰਚ

ਉਤਰ ਪ੍ਰਦੇੇਸ਼ ਵਿੱਚ ਭਾਜਪਾ ਦੀ ਮੁੜ ਸਰਕਾਰ ਬਣ ਗਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਤੇ ਉਸ ਤੋਂ ਬਾਅਦ ਆਪਣਾ ਅਸਤੀਫਾ ਰਾਜਪਾਲ ਆਨੰਦੀਬੇਨ ਪਟੇਲ ਨੂੰ ਸੌਂਪ ਦਿੱਤਾ ਹੈ ਤੇ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ।