ਨਵੀਂ ਦਿੱਲੀ, 21 ਮਾਰਚ
ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਅੱਜ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਵੇਰਵਿਆਂ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਰਿਕਟਰ ਪੈਮਾਨੇ ਉਤੇ ਇਸ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਕਰੀਬ 184 ਕਿਲੋਮੀਟਰ ਦੀ ਗਹਿਰਾਈ ਉਤੇ ਆਇਆ ਹੈ। ਦਿੱਲੀ ਸਣੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹੋਰਾਂ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗਣ ’ਤੇ ਲੋਕ ਘਰਾਂ ਤੋਂ ਬਾਹਰ ਆ ਗਏ।