ਸਿਰਸਾ, 2 ਨਵੰਬਰ

ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਵਿਧਾਇਕੀ ਤੋਂ ਅਸਤੀਫ਼ਾ ਦੇਣ ਵਾਲੇ ਅਭੈ ਸਿੰਘ ਚੌਟਾਲਾ ਚੌਥੀ ਵਾਰ ਏਲਨਾਬਾਦ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਅਭੈ ਚੌਟਾਲਾ ਨੇ ਭਾਜਪਾ-ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੂੰ 6739 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅਭੈ ਸਿੰਘ ਚੌਟਾਲਾ ਨੂੰ 65992 ਵੋਟਾਂ ਪ੍ਰਾਪਤ ਹੋਈਆਂ ਜਦੋਂਕਿ ਭਾਜਪਾ ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੂੰ 59253 ਵੋਟਾਂ ਪ੍ਰਾਪਤ ਹੋਈਆਂ ਹਨ ਜਦੋਂਕਿ ਕਾਂਗਰਸ ਦੇ ਪਵਨ ਬੈਲੀਵਾਲ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।