ਏਸ਼ੀਆ ਕੱਪ 2025 ਦੇ ਫਾਈਨਲ ਤੋਂ ਪਹਿਲਾਂ ਅਜੇ ਇੱਕ ਹੋਰ ਮੈਚ ਬਾਕੀ ਹੈ। ਇਸ ਮੈਚ ਵਿੱਚ ਭਾਰਤ ਅਤੇ ਸ਼੍ਰੀਲੰਕਾ ਇੱਕ ਦੂਜੇ ਦਾ ਸਾਹਮਣਾ ਕਰਨਗੇ। ਹਾਲਾਂਕਿ, ਦੋਵੇਂ ਫਾਈਨਲਿਸਟ ਪਹਿਲਾਂ ਹੀ ਫਾਈਨਲ ਹੋ ਚੁੱਕੇ ਹਨ। ਇਸਦਾ ਮਤਲਬ ਹੈ ਕਿ ਭਾਰਤ ਬਨਾਮ ਸ਼੍ਰੀਲੰਕਾ ਮੈਚ ਖਾਸ ਮਹੱਤਵਪੂਰਨ ਨਹੀਂ ਹੈ। ਏਸ਼ੀਆ ਕੱਪ 2025 ਦੇ ਸੁਪਰ 4 ਪੜਾਅ ਦਾ ਪੰਜਵਾਂ ਮੈਚ ਪਾਕਿਸਤਾਨ ਤੇ ਬੰਗਲਾਦੇਸ਼ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਪਾਕਿਸਤਾਨ ਨੇ ਮੈਚ ਜਿੱਤਿਆ ਤੇ ਫਾਈਨਲ ਲਈ ਕੁਆਲੀਫਾਈ ਕੀਤਾ। ਦੂਜੇ ਪਾਸੇ, ਬੰਗਲਾਦੇਸ਼ ਨੂੰ ਸੁਪਰ 4 ਪੜਾਅ ‘ਚ ਆਪਣੀ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਉਹ ਟੂਰਨਾਮੈਂਟ ਤੋਂ ਬਾਹਰ ਹੋ ਗਏ।
ਭਾਰਤ ਅਤੇ ਪਾਕਿਸਤਾਨ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੇ
ਭਾਰਤੀ ਟੀਮ ਨੇ ਪਹਿਲਾਂ ਏਸ਼ੀਆ ਕੱਪ ਦੇ ਸੁਪਰ 4 ਵਿੱਚ ਪਾਕਿਸਤਾਨ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੂਜੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਜੇਕਰ ਪਾਕਿਸਤਾਨ ਦੀ ਗੱਲ ਕਰੀਏ ਤਾਂ ਭਾਵੇਂ ਇਹ ਟੀਮ ਪਹਿਲੇ ਮੈਚ ਵਿੱਚ ਭਾਰਤ ਤੋਂ ਹਾਰ ਗਈ ਸੀ, ਪਰ ਇਸ ਤੋਂ ਬਾਅਦ ਇਸਨੇ ਪਹਿਲਾਂ ਸ਼੍ਰੀਲੰਕਾ ਅਤੇ ਫਿਰ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।ਹੁਣ ਏਸ਼ੀਆ ਕੱਪ ਦਾ ਫਾਈਨਲ ਮੈਚ 28 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ।
ਪਹਿਲੀ ਵਾਰ, ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤ ਅਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ
ਏਸ਼ੀਆ ਕੱਪ ਦਾ ਇਤਿਹਾਸ ਕਾਫ਼ੀ ਲੰਮਾ ਹੈ। ਏਸ਼ੀਆ ਕੱਪ ਦਾ ਪਹਿਲਾ ਸੀਜ਼ਨ 1984 ਵਿੱਚ ਖੇਡਿਆ ਗਿਆ ਸੀ। ਉਦੋਂ ਤੋਂ, ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਲਗਭਗ ਹਰ ਸੀਜ਼ਨ ਵਿੱਚ ਮੁਕਾਬਲਾ ਕਰਦੀਆਂ ਆਈਆਂ ਹਨ।ਦੋਵੇਂ ਟੀਮਾਂ ਨੇ ਇਹ ਖਿਤਾਬ ਜਿੱਤਿਆ ਹੈ, ਪਰ ਭਾਰਤ ਅਤੇ ਪਾਕਿਸਤਾਨ ਕਦੇ ਵੀ ਖਿਤਾਬ ਲਈ ਇੱਕ ਦੂਜੇ ਦਾ ਸਾਹਮਣਾ ਨਹੀਂ ਕੀਤਾ। ਪਹਿਲੀ ਵਾਰ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ।