ਨਵੀਂ ਦਿੱਲੀ, 19 ਅਪਰੈਲ
ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਉਣਾ ਪਵੇਗਾ। ਉਨ੍ਹਾਂ ਸਾਰੇ ਰਾਜਾਂ ਨੂੰ ਸਿਆਸੀ ਮੱਤਭੇਦ ਖ਼ਤਮ ਕਰਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ 100ਵੇਂ ਸਾਲ ਭਾਵ 2047 ਤੱਕ ਭਾਰਤ ਨੂੰ ਨਸ਼ੀਲੇ ਪਦਾਰਥ ਮੁਕਤ ਕਰਨ ਦਾ ਟੀਚਾ ਰੱਖਿਆ ਹੈ।