ਇੰਫਾਲ, 21 ਮਾਰਚ
ਐੱੱਨ.ਬਿਰੇਨ ਸਿੰਘ ਨੇ ਅੱਜ ਮਨੀਪੁਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਉਨ੍ਹਾਂ ਦੇ ਨਾਲ ਪੰਜ ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਬਿਰੇਨ ਸਿੰਘ ਲਗਾਤਾਰ ਦੂਜੀ ਵਾਰ ਮਨੀਪੁਰ ਦੇ ਮੁੱਖ ਮੰਤਰੀ ਬਣੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰੇਨ ਸਿੰਘ ਨੂੰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਹੈ।