ਪੈਰਿਸ/ਨਵੀਂ ਦਿੱਲੀ/ਇਸਲਾਮਾਬਾਦ, 21 ਅਕਤੂਬਰ

ਅਤਿਵਾਦ ਲਈ ਫੰਡਿੰਗ ਅਤੇ ਮਨੀ ਲਾਂਡਰਿੰਗ ’ਤੇ ਨਜ਼ਰ ਰੱਖਣ ਵਾਲੀ ਆਲਮੀ ਨਿਗਰਾਨ ਸੰਸਥਾ ਵਿੱਤੀ ਕਾਰਵਾਈ ਕਾਰਜ ਬਲ (ਐੱਫਏਟੀਐੱਫ) ਨੇ ਅੱਜ ਪਾਕਿਸਤਾਨ ਨੂੰ ਆਪਣੀ ‘ਗ੍ਰੇਅ ਸੂਚੀ’ ਵਿੱਚੋਂ ਬਾਹਰ ਕਰ ਦਿੱਤਾ ਹੈ। ਇਹ ਜਾਣਕਾਰੀ ਸੂਚੀ ਬਣਾਉਣ ਵਾਲੀ ਸੰਸਥਾ ਐੱਫਏਟੀਐੱਫ ਨੇ ਦਿੱਤੀ। ਪਾਕਿਸਤਾਨ ਨੂੰ ਗ੍ਰੇਅ ਸੂਚੀ ਵਿੱਚੋਂ ਕੱਢਣ ਦਾ ਫ਼ੈਸਲਾ ਪੈਰਿਸ ਵਿੱਚ ਐੱਫਏਟੀਐੱਫ ਪ੍ਰਧਾਨ ਟੀ. ਰਾਜਾ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਦੋ ਦਿਨਾ ਮੀਟਿੰਗ ਤੋਂ ਬਾਅਦ ਲਿਆ ਗਿਆ।