ਚੰਡੀਗੜ੍ਹ, 20 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਸਬੰਧੀ ਬਣਾਈ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਦੀ ਨਿੰਦਾ ਕੀਤੀ ਹੈ। ਸ੍ਰੀ ਮਾਨ ਨੇ ਟਵੀਟ ਕਰਕੇ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਮੰਤਰੀ ਨੇ ਟਵੀਟ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ ਐੱਮਐੱਸਪੀ ’ਤੇ ਬਣਾਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ’ਤੇ ਨਿੰਦਾ ਕਰਦਾ ਹਾਂ। ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ’ਚ ਡੁੱਬਿਆ ਹੈ। ਐੱਮਐੱਸਪੀ ਕਾਨੂੰਨੀ ਅਧਿਕਾਰ ਹੈ। ਕੇਂਦਰ ਨੂੰ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਵੀ ਲਗਾਤਾਰ ਸੰਸਦ ਵਿਚ ਇਸ ਕਮੇਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ।