ਓਟਵਾ, 8 ਫਰਵਰੀ

ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ  ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ ਅਮਰੀਕਾ ਦੀ ਰਿਪਬਲਿਕਨ ਪਾਰਟੀ ਦੇ ਕਈ ਨੇਤਾ ਕੋਵਿਡ-19 ਨਾਲ ਜੁੜੀਆਂ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਦਾ ਸਮਰਥਨ ਕਰ ਰਹੇ ਹਨ। ਇੱਕ ਦਿਨ ਪਹਿਲਾਂ ਓਟਵਾ ਵਿੱਚ ਐਮਰਜੈਂਸੀ ਲਾਗੂ ਕੀਤੀ ਗਈ ਸੀ। ਓਟਵਾ ਦੇ ਮੇਅਰ ਨੇ ਟਰੱਕ ਕਾਫਲੇ” ਨੂੰ ਰੋਕਣ ਲਈ 2,000 ਵਾਧੂ ਪੁਲੀਸ ਅਧਿਕਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਹੈ। ਪ੍ਰਦਰਸ਼ਨਾਂ ਕਾਰਨ ਸ਼ਹਿਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ ਅਤੇ ਆਰਥਿਕ ਗਤੀਵਿਧੀਆਂ ਵੀ ਇਸ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ।