ਬਰੈਂਟਫੋਰਡ— ਸੋਮਵਾਰ ਰਾਤ ਨੂੰ ਕੈਨੇਡੀਅਨ ਸੂਬੇ ਓਨਟਾਰੀਓ ਦੇ ਸ਼ਹਿਰ ਬਰੈਂਟਫੋਰਡ ‘ਚ ਗੋਲੀਬਾਰੀ ਦੀ ਘਟਨਾ ਵਾਪਰ ਗਈ ਅਤੇ ਇਸ ਦੌਰਾਨ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਇਸ ਨੂੰ ਬਰੈਂਟਫੋਰਡ ਜਨਰਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਉਸ ਦੀ ਹਾਲਤ ਇੰਨੀ ਕੁ ਖਰਾਬ ਸੀ ਕਿ ਉਹ ਬਚ ਨਾ ਸਕਿਆ। ਇਹ ਘਟਨਾ ਹਸਪਤਾਲ ਦੇ ਨੇੜੇ ਵਾਪਰੀ ਪਰ ਇਸ ਨਾਲ ਹਸਪਤਾਲ ਨੂੰ ਕੋਈ ਨੁਕਸਾਨ ਨਹੀਂ ਹੋਇਆ। ਅਜੇ ਤਕ ਦੋਸ਼ੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲ ਸਕੀ। ਪੁਲਸ ਨੇ ਦੱਸਿਆ ਕਿ ਸੋਮਵਾਰ ਸ਼ਾਮ 5.30 ਵਜੇ ਗੋਲੀਬਾਰੀ ਦੌਰਾਨ ਇਕ ਵਿਅਕਤੀ ਜ਼ਖਮੀ ਹੋਇਆ। ਇਸ ਦੀ ਪਛਾਣ ਅਜੇ ਤਕ ਜਨਤਕ ਨਹੀਂ ਕੀਤੀ ਗਈ। 
ਇਸ ਨੂੰ ਬਚਾਉਣ ਲਈ ਲੋਕਾਂ ਨੇ ਬਹੁਤ ਕੋਸ਼ਿਸ਼ ਕੀਤੀ ਪਰ ਉਹ ਬਚ ਨਾ ਸਕਿਆ। ਪੁਲਸ ਨੇ ਕਿਹਾ ਕਿ ਅਜੇ ਅਧਿਕਾਰੀ ਜਾਂਚ ਕਰ ਰਹੇ ਹਨ ਅਤੇ ਇਸ ਸੰਬੰਧੀ ਪੂਰੀ ਜਾਣਕਾਰੀ ਨਹੀਂ ਮਿਲ ਸਕੀ। ਉਂਝ ਉਨ੍ਹਾਂ ਨੇ ਇਹ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਨਾਲ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਬਰੈਂਟਫੋਰਡ ਫਾਇਰ ਅਤੇ ਪੈਰਾਮੈਡਿਕਸ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ।