ਨਵੀਂ ਦਿੱਲੀ, 18 ਦਸੰਬਰ
ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਦੇ ਸੱਤ ਦੇਸ਼ਾਂ ਵਿੱਚ ਓਮੀਕਰੋਨ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਜਨਤਕ ਸਿਹਤ ਸਹੂਲਤਾਂ ਅਤੇ ਸਮਾਜਿਕ ਉਪਾਅ ਤੁਰੰਤ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਡਬਲਿਊਐੱਚਓ ਦੀ ਦੱਖਣ-ਪੂਰਬੀ ਏਸ਼ੀਆ ਦੀ ਖੇਤਰੀ ਨਿਰਦੇਸ਼ਕ ਪੂਨਮ ਖੇਤਰਪਾਲ ਸਿੰਘ ਨੇ ਕਿਹਾ ਕਿ ਦੇਸ਼ ਠੋਸ ਸਿਹਤ ਅਤੇ ਸਮਾਜਿਕ ਉਪਾਅ ਨਾਲ ਓਮੀਕਰੋਨ ਦੇ ਫੈਲਣ ਨੂੰ ਰੋਕ ਸਕਦੇ ਹਨ।