ਟੋਕੀਓ, 4 ਅਗਸਤ
ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਨੇ ਟੋਕੀਓ ਓਲੰਪਿਕ ਵਿੱਚ ਇਤਿਹਾਸ ਰਚਦਿਆਂ ਅੱਜ ਸੈਮੀ-ਫਾਈਨਲ ਮੁਕਾਬਲੇ ਵਿੱਚ ਕਜ਼ਾਖਸਤਾਨ ਦੇ ਪਹਿਲਵਾਨ ਨੂੰ ਮਾਤ ਦੇ ਕੇ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਰਵੀ ਕੁਮਾਰ ਨੇ ਪੁਰਸ਼ਾਂ ਦੇ ਫਰੀਸਟਾਈਲ 57 ਕਿਲੋ ਭਾਰ ਵਰਗ ਦੇ ਕੁਸ਼ਤੀ ਦੇ ਸੈਮੀ-ਫਾਈਨਲ ਮੁਕਾਬਲੇ ਵਿੱਚ ਕਜ਼ਾਖਸਤਾਨ ਦੇ ਸਾਨਾਯੇਵ ਨੂਰੀਸਲਾਮ ਨੂੰ ਹਰਾ ਕੇ ਟੋਕੀਓ ਓਲੰਪਿਕ ਦੇ ਫਾਈਲਲ ਮੁਕਾਬਲੇ ਵਿੱਚ ਥਾਂ ਬਣਾ ਲਈ ਹੈ। ਹਰਿਆਣਾ ਦੇ ਇਸ ਪਹਿਲਵਾਨ ਨੇ ਆਪਣੇ ਅਤੇ ਭਾਰਤ ਦੇਸ਼ ਲਈ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਰਵੀ ਕੁਮਾਰ ਸ਼ੁਰੂਆਤੀ ਮੁਕਾਬਲੇ ਵਿੱਚ ਪਿਛੜ ਰਿਹਾ ਸੀ। ਉਹ 5-9 ਤੋਂ ਪਿੱਛੇ ਚੱਲ ਰਿਹਾ ਸੀ। ਆਖਰ ਵਿੱਚ ਰਵੀ ਨੇ ਵਿਰੋਧੀ ਸਾਨਾਯੇਵ ਦੀ ਪਿੱਠ ਲਗਾ ਦਿੱਤੀ ਤੇ ਅੰਕ ਘੱਟ ਹੋਣ ਦੇ ਬਾਵਜੂਦ ਉਸ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ। ਇਸੇ ਦੌਰਾਨ ਸੋਨੀਪਤ ਵਿੱਚ ਜਸ਼ਨ ਦਾ ਮਾਹੌਲ ਹੈ।