ਟੋਕੀਓ, 4 ਅਗਸਤ
ਇਥੇ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਸੈਮੀ-ਫਾਈਨਲ ਮੁਕਾਬਲੇ ਵਿੱਚ ਅੱਜ ਅਰਜਨਟੀਨਾ ਦੀ ਟੀਮ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ 2-1 ਨਾਲ ਮਾਤ ਦੇ ਦਿੱਤੀ ਹੈ। ਅਰਜਨਟੀਨਾ ਦੀ ਟੀਮ ਨੇ ਦੋਵੇਂ ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ। ਇਹ ਗੋਲ ਟੀਮ ਦੀ ਕਪਤਾਨ ਮਾਰੀਆ ਬਾਰਿਓਨਿਓਵੋ ਵੱਲੋਂ ਕੀਤੇ ਗਏ। ਇਸ ਤੋਂ ਪਹਿਲਾਂ ਖੇਡ ਦੇ ਸ਼ੁਰੂਆਤੀ ਦੌਰ ਵਿੱਚ ਹੀ ਭਾਰਤੀ ਖਿਡਾਰਨ ਗੁਰਜੀਤ ਕੌਰ ਨੇ ਖੇਡ ਸ਼ੁਰੂ ਹੋਣ ਦੇ ਦੋ ਮਿੰਟਾਂ ਵਿੱਚ ਹੀ ਪਹਿਲਾ ਗੋਲ ਕਰ ਕੇ ਅਰਜਨਟੀਨਾ ਖ਼ਿਲਾਫ਼ ਚੜ੍ਹਤ ਬਣਾ ਲਈ ਸੀ। ਇਹ ਚੜ੍ਹਤ ਬਹੁਤੀ ਦੇਰ ਤੱਕ ਬਰਕਰਾਰ ਨਾ ਰਹਿ ਸਕੀ। ਭਾਰਤੀ ਟੀਮ ਦਾ ਹੁਣ ਕਾਂਸੀ ਦੇ ਤਗਮੇ ਲਈ ਮੈਚ ਬ੍ਰਿਟੇਨ ਦੀ ਟੀਮ ਨਾਲ ਹੋਵੇਗਾ।