ਨਵੀਂ ਦਿੱਲੀ:ਛੇ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਲੰਡਨ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜੇਤੂ ਮੁੱਕੇਬਾਜ਼ ਐੱਮਸੀ ਮੈਰੀਕੌਮ ਅਤੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ 23 ਜਲਾਈ ਤੋਂ ਸ਼ੁਰੂ ਹੋਣ ਵਾਲੀਆਂ ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਭਾਰਤੀ ਝੰਡਾਬਰਦਾਰ ਹੋਣਗੇ। ਇਸੇ ਤਰ੍ਹਾਂ ਪਹਿਲਵਾਨ ਬਜਰੰਗ ਪੂਨੀਆ ਅੱਠ ਅਗਸਤ ਨੂੰ ਸਮਾਪਤੀ ਸਮਾਗਮ ਦੌਰਾਨ ਤਿਰੰਗਾ ਲਹਿਰਾਏਗਾ। ਜ਼ਿਕਰਯੋਗ ਹੈ ਕਿ ਓਲੰਪਿਕ ਵਿੱਚ ਪਹਿਲੀ ਵਾਰ ਭਾਰਤ ਦੇ ਦੋ ਝੰਡਾਬਰਦਾਰ ਹੋਣਗੇ।