ਨਵੀਂ ਦਿੱਲੀ:ਭਾਰਤ ਦੀ ਚੋਟੀ ਦੀ ਬੈਡਮਿੰਟਨ ਖਿਡਾਰੀ ਪੀ ਵੀ ਸਿੰਧੂ ਨੇ ਕਿਹਾ ਕਿ ਉਹ ਟੋਕੀਓ ਓਲੰਪਿਕ ਵਿੱਚ ਆਪਣੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਨਵੇਂ ਹੁਨਰ ਤੇ ਤਕਨੀਕ ਸਿੱਖਣ ’ਤੇ ਜ਼ੋਰ ਲਾ ਰਹੀ ਹੈ। ਉਸ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਮਿਲੇ ਵਿਹਲੇ ਸਮੇਂ ਦੌਰਾਨ ਉਸ ਨੂੰ ਆਪਣੀ ਖੇਡ ਤੇ ਕਮਜ਼ੋਰੀਆਂ ਨੂੰ ਦੂਰ ਕਰਨ ਤੇ ਕੁਝ ਨਵਾਂ ਸਿੱਖਣ ਦਾ ਮੌਕਾ ਮਿਲਿਆ।