ਚੰਡੀਗੜ•, 7 ਜਨਵਰੀ:
ਸ੍ਰੀ ਕਮਲਦੀਪ ਸਿੰਘ ਨੇ ਅੱਜ ਇਥੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਜੰਗਲਾਤ ਤੇ ਜੰਗਲੀ ਜੀਵ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਡਾ. ਰਾਜ ਕੁਮਾਰ ਵੇਰਕਾ, ਸੰਸਦ ਮੈਂਬਰ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਮਨੀਸ਼ ਤਿਵਾੜੀ, ਸੰਸਦ ਮੈਂਬਰ ਖੰਡੂਰ ਸਾਹਿਬ ਸ੍ਰੀ ਜਸਬੀਰ ਸਿੰਘ ਗਿੱਲ ਅਤੇ ਸੰਸਦ ਮੈਂਬਰ ਫਤਿਹਗੜ• ਸਾਹਿਬ ਡਾ. ਅਮਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਜ਼ਾਹਰ ਕੀਤੀ ਕਿ ਕਮਲਦੀਪ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਉਪਰਾਲੇ ਵਿੱਢੇਗਾ, ਜੋ ਕਿ ਸਹਿਕਾਰੀ ਖੇਤਰ ਦੀ ਰੀੜ• ਦੀ ਹੱਡੀ ਹੈ।
ਕਮਲਦੀਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ•ਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨ ਭਾਈਚਾਰੇ ਦੀ ਬਿਹਤਰੀ ਲਈ ਉਚੇਚੇ ਉਪਰਾਲੇ ਕਰਨਗੇ।
ਇਸ ਮੌਕੇ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਤੇ ਸ੍ਰੀ ਅਮਰਿੰਦਰ ਸਿੰਘ ਰਾਜ ਵੜਿੰਗ (ਦੋਵੇਂ ਵਿਧਾਇਕ ਤੇ ਸਲਾਹਕਾਰ ਮੁੱਖ ਮੰਤਰੀ), ਵਿਧਾਇਕ ਕਪੂਰਥਲਾ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਅੰਮ੍ਰਿਤਸਰ (ਉਤਰੀ) ਸ਼੍ਰੀ ਸੁਨੀਲ ਦੱਤੀ, ਵਿਧਾਇਕ ਜਲਾਲਾਬਾਦ ਸ੍ਰੀ ਰਮਿੰਦਰ ਸਿੰਘ ਆਵਲਾ, ਵਿਧਾਇਕ ਬਲੂਆਣਾ ਸ੍ਰੀ ਨੱਥੂ ਰਾਮ, ਸਾਬਕਾ ਸੰਸਦ ਮੈਂਬਰ ਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਕੇਪੀ, ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਲਿਮ. ਦੇ ਚੇਅਰਮੈਨ ਸ੍ਰੀ ਜਗਬੀਰ ਸਿੰਘ ਬਰਾੜ, ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਪਾਲ ਸਿੰਘ ਪਾਲੀ, ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਹਾਊਸਫੈਡ ਦੇ ਚੇਅਰਮੈਨ ਸ੍ਰੀ ਸੁਖਵੰਤ ਸਿੰਘ ਬਰਾੜ, ਸਾਬਕਾ ਮੰਤਰੀ ਸ਼੍ਰੀ ਜਗਮੋਹਨ ਸਿੰਘ ਕੰਗ, ਜ਼ਿਲ•ਾ ਯੋਜਨਾ ਬੋਰਡ ਫਤਿਹਗੜ• ਦੇ ਚੇਅਰਮੈਨ ਸ੍ਰੀ ਹਰਿੰਦਰ ਸਿੰਘ ਭਾਂਮਰੀ, ਜ਼ਿਲ•ਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ, ਕੌਂਸਲਰ ਪਟਿਆਲਾ ਸ੍ਰੀ ਹਰਵਿੰਦਰ ਸਿੰਘ ਨਿੱਪੀ, ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਸ੍ਰੀ ਅਜੈਬ ਸਿੰਘ, ਡੀ.ਸੀ.ਸੀ. ਰੋਪੜ ਦੇ ਸਾਬਕਾ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਸੈਣੀ, ਓ.ਬੀ.ਸੀ. ਸੈੱਲ ਪੰਜਾਬ ਦੇ ਚੇਅਰਮੈਨ ਸ੍ਰੀ ਗੁਰਿੰਦਰ ਪਾਲ ਸਿੰਘ ਬਿੱਲਾ, ਸ੍ਰੀ ਦਿਲਜੀਤ ਸਿੰਘ ਗਿਲਜ਼ੀਆਂ, ਸ੍ਰੀ ਕਸਤੂਰੀ ਲਾਲ ਮਿੰਟੂ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ਼੍ਰੀ ਚਰਨਦੇਵ ਸਿੰਘ ਮਾਨ ਅਤੇ ਡੀਜੀਐਮ ਸ਼੍ਰੀ ਜਗਦੀਪ ਘਈ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।