ਮੁੰਬਈ, 29 ਦਸੰਬਰ

ਕਰਜ਼ਾ ਘਪਲੇ ਦੇ ਮਾਮਲੇ ਵਿੱਚ ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ, ਉਸ ਦੇ ਪਤੀ ਦੀਪਕ ਕੋਛੜ ਅਤੇ ਵੀਡੀਓਕਾਨ ਸਮੂਹ ਦੇ ਸੰਸਥਾਪਕ ਵੇਣੂਗੋਪਾਲ ਧੂਤ ਨੂੰ 10 ਜਨਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।