ਸੰਗਤ ਮੰਡੀ,4 ਦਸੰਬਰ
ਥਾਣਾ ਸੰਗਤ ਅਧੀਨ ਆਉਂਦੇ ਪਿੰਡ ਭਗਵਾਨਗੜ੍ਹ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ (35) ਪੁੱਤਰ ਗੁਰਪਿਆਰ ਸਿੰਘ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਸੀ। ਉਸ ਨੇ ਕੱਲ੍ਹ ਸ਼ਾਮ ਨੂੰ ਆਪਣੇ ਖੇਤਾਂ ਵਿੱਚ ਜਾ ਕੇ ਸਲਫਾਸ ਖਾ ਲਈ। ਉਸ ਨੂੰ ਸੰਗਤ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ। ਬਠਿੰਡਾ ਦੇ ਹਸਪਤਾਲ ਵਿੱਚ ਰਣਜੀਤ ਸਿੰਘ ਦੀ ਮੌਤ ਹੋ ਗਈ।