ਨਵੀਂ ਦਿੱਲੀ, 13 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕਰਨ ’ਤੇ ਕਾਂਗਰਸ ਨੂੰ ਵਧਾਈ ਦਿੱਤੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੱਖਣੀ ਰਾਜ ਵਿੱਚ ਭਾਜਪਾ ਨੂੰ ਸਮਰਥਨ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਪਾਰਟੀ ਆਉਂਦੇ ਸਮੇਂ ਵਿੱਚ ਹੋਰ ਵਧੇਰੇ ਜੋਸ਼ ਨਾਲ ਲੋਕਾਂ ਦੀ ਸੇਵਾ ਕਰੇਗੀ।