ਬੰਗਲੌਰ, 27 ਨਵੰਬਰ
ਕਰਨਾਟਕ ਦੇ ਧਾਰਵਾੜ ਦੇ ਐਸਡੀਐਮ ਮੈਡੀਕਲ ਕਾਲਜ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 281 ਹੋ ਗਈ ਹੈ ਤੇ ਅੱਜ 99 ਹੋਰ ਵਿਦਿਆਰਥੀ ਕਰੋਨਾ ਪਾਜ਼ੇਟਿਵ ਪਾਏ ਗਏ। ਡੀਸੀ ਨਿਤੀਸ਼ ਪਾਟਿਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਲੇ 1822 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ਤੇ ਕਰੋਨਾ ਪੀੜਤਾਂ ਦਾ ਅੰਕੜਾ ਵੱਧ ਵੀ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਪੰਜ ਸੌ ਮੀਟਰ ਦੇ ਦਾਇਰੇ ਵਿਚ ਆਉਂਦੇ ਸਾਰੇ ਸਿੱਖਿਆ ਸੰਸਥਾਨ ਬੰਦ ਕਰ ਦਿੱਤੇ ਗਏ ਹਨ ਤੇ ਇਸ ਕਾਲਜ ਵਿਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖਲੇ ’ਤੇ ਰੋਕ ਲਾ ਦਿੱਤੀ ਗਈ ਹੈ।