ਕਰਾਚੀ, 21 ਦਸੰਬਰ
ਪਾਕਿਸਤਾਨ ਦੇ ਕਰਾਚੀ ਇਲਾਕੇ ਵਿੱਚ ਸੋਮਵਾਰ ਸ਼ਾਮ ਵੇਲੇ ਇਕ ਮੰਦਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨ-ਤੋੜ ਕੀਤੀ ਗਈ। ਇਹ ਜਾਣਕਾਰੀ ਪੁਲੀਸ ਨੇ ਮੰਗਲਵਾਰ ਨੂੰ ਦਿੱਤੀ ਹੈ। ਪੁਲੀਸ ਅਨੁਸਾਰ ਕਰਾਚੀ ਦੇ ਪੁਰਾਣੇ ਸ਼ਹਿਰ ਨਾਰਾਇਣਪੁਰਾ ਵਿੱਚ ਸਥਿਤ ਨਾਰਾਇਣ ਮੰਦਰ ਵਿੱਚ ਇਹ ਘਟਨਾ ਵਾਪਰੀ। ਪੁਲੀਸ ਨੇ ਸੀਨੀਅਰ ਅਧਿਕਾਰੀ ਸਰਫਰਾਜ਼ ਨਵਾਜ਼ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹੰਮਦ ਵਲੀਦ ਸ਼ੱਬੀਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਸ਼ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਉੱਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।