ਨਵੀਂ ਦਿੱਲੀ, 3 ਜਨਵਰੀ

ਕੇਂਦਰ ਸਰਕਾਰ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਆਪਣੇ ਸਾਰੇ ਮੁਲਾਜ਼ਮਾਂ ਨੂੰ ਬਾਇਓਮੀਟ੍ਰਿਕ ਹਾਜ਼ਰੀ ਤੋਂ 31 ਜਨਵਰੀ ਤੱਕ ਛੋਟ ਦਿੱਤੀ ਹੈ। ਸਰਕਾਰ ਵੱਲੋਂ ਇਹ ਕਦਮ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਕੇਂਦਰੀ ਪਰਸੋਨਲ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਮੁਲਾਜ਼ਮਾਂ ਨੂੰ ਹਾਜ਼ਰੀ ਰਜਿਸਟਰ ਵਿੱਚ ਆਪਣੀ ਹਾਜ਼ਰੀ ਲਾਉਣਾ ਜ਼ਰੂਰੀ ਹੈ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਇਹ ਲਗਾਤਾਰ ਯਕੀਨੀ ਬਣਾ ਕੇ ਰੱਖਣਾ ਹੋਵੇਗਾ ਕਿ ਸਾਰੇ ਮੁਲਾਜ਼ਮ ਹਰ ਸਮੇਂ ਮਾਸਕ ਪਾ ਕੇ ਰੱਖਣ ਅਤੇ ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।