ਅੰਮ੍ਰਿਤਸਰ, 22 ਅਪਰੈਲ
ਕਰੋਨਾਵਾਇਰਸ ਦਾ ਪ੍ਰਭਾਵ ਇਸ ਵਾਰ ਹੇਮਕੁੰਟ ਸਾਹਿਬ ਯਾਤਰਾ ’ਤੇ ਵੀ ਪੈਣ ਦੀ ਸੰਭਾਵਨਾ ਹੈ। ਇਸ ਵਾਰ ਇਹ ਯਾਤਰਾ ਪਹਿਲੀ ਜੂਨ ਨੂੰ ਸ਼ੁਰੂ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਮਹਾਮਾਰੀ ਦੇ ਕਾਰਨ ਹੁਣ ਤੱਕ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਬਾਹਰੋਂ ਬਰਫ਼ ਹਟਾਉਣ ਦਾ ਕੰਮ ਵੀ ਸ਼ੁਰੂ ਨਹੀਂ ਹੋਇਆ। ਪ੍ਰਬੰਧਕਾਂ ਮੁਤਾਬਕ ਇਸ ਵਾਰ ਪਹਿਲੀ ਜੂਨ ਤੋਂ ਇਹ ਯਾਤਰਾ ਸ਼ੁਰੂ ਹੋਣ ਦੀ ਸੰਭਾਵਨਾ ਮੱਧਮ ਹੈ ।