ਮੁੰਬਈ:ਚੇਨੱਈ ਸੁਪਰ ਕਿੰਗਜ਼ (ਸੀਐੱਸਕੇ) ਦੇ ਕੋਚ ਸਟੀਫਨ ਫਲੈਮਿੰਗ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਦੀ ਸਿਹਤ ਦੀ ਨਿਗਰਾਨੀ ਰੱਖੇਗੀ ਜਿਨ੍ਹਾਂ ਦਾ ਕੋਵਿਡ ਪਾਜ਼ੇਟਿਵ ਆਉਣ ਮਗਰੋਂ ਰਾਂਚੀ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੀਐੱਸਕੇ ਦੀ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਜਿੱਤ ਮਗਰੋਂ ਫਲੈਮਿੰਗ ਨੇ ਦੱਸਿਆ ਕਿ ਧੋਨੀ ਦੇ ਮਾਪਿਆਂ ਦੀ ਸਥਿਤੀ ਕਾਬੂ ਹੇਠ ਹੈ। ਦੱਸਣਯੋਗ ਹੈ ਕਿ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਮਾਂ ਦੇਵਿਕਾ ਦੇਵੀ ਤੇ ਪਿਤਾ ਪਾਨ ਸਿੰਘ ਦੇ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਬੁੱਧਵਾਰ ਨੂੰ ਹਸਪਤਾਲ ’ਚ ਭਰਤੀ ਕਰਾਇਆ ਗਿਆ ਸੀ।