ਕਰਾਚੀ:ਪਾਕਿਸਤਾਨ ਦੇ ਕ੍ਰਿਕਟ ਬੋਰਡ (ਪੀਸੀਬੀ) ਨੇ ਸੋਮਵਾਰ ਨੂੰ ਇੱਕ ਸੀਨੀਅਰ ਅਧਿਕਾਰੀ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਲਾਹੌਰ ਵਿੱਚ ਆਪਣਾ ਮੁੱਖ ਦਫ਼ਤਰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਪੀਸੀਬੀ ਨੇ ਸਾਵਧਾਨੀ ਵਜੋਂ ਆਪਣੇ ਮੁਲਾਜ਼ਮਾਂ ਨੂੰ ਘਰਾਂ ਤੋਂ ਹੀ ਕੰਮ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਛੇ ਕ੍ਰਿਕਟਰਾਂ ਅਤੇ ਇੱਕ ਸਹਿਯੋਗੀ ਸਟਾਫ ਮੈਂਬਰ ਦੇ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਪਾਕਿਸਤਾਨ ਸੁਪਰ ਲੀਗ ਮੁਲਤਵੀ ਕਰਨੀ ਪਈ ਸੀ।