ਕਰੋਨਾ ਵਾਇਰਸ ਦਾ ਪ੍ਰਭਾਵ ਸੂਬੇ ਅੰਦਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਤਾਜ਼ਾ ਰਿਪੋਰਟ ਆਨੁਸਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ‘ਚ ਕਰੋਨਾ ਵਇਰਸ ਦੇ ਕੋਈ ਲੱਛਣ ਵੀ ਸਾਹਮਣੇ ਨਹੀਂ ਆਏ ਸਨ। ਇਸਤੋਂ ਪਹਿਲਾਂ ਮੰਤਰੀ ਮੰਡਲ ਦੇ 4 ਹੋਰ ਮੰਤਰੀ ਵੀ ਕਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ।