ਨਵੀਂ ਦਿੱਲੀ, 25 ਅਕਤੂਬਰ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੀ ਲਾਗ ਦੇ 14,306 ਨਵੇਂ ਕੇਸ ਰਿਪੋਰਟ ਹੋਏ ਹਨ, ਜਿਸ ਨਾਲ ਕਰੋਨਾਵਾਇਰਸ ਕੇਸਾਂ ਦੀ ਕੁੱਲ ਗਿਣਤੀ 3,41,89,774 ਹੋ ਗਈ ਹੈ। ਹਾਲਾਂਕਿ ਕੋਵਿਡ-19 ਲਾਗ ਦੇ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 1,67,695 ਰਹਿ ਗਈ ਹੈ, ਜੋ ਕੁੱਲ ਕੇਸਲੋਡ ਦਾ ਇਕ ਫੀਸਦ ਤੋਂ ਵੀ ਘੱਟ ਹੈ। ਉਂਜ ਇਸੇ ਅਰਸੇ ਦੌਰਾਨ 443 ਹੋਰ ਮੌਤਾਂ ਨਾਲ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,54,712 ਦੇ ਅੰਕੜੇ ਨੂੰ ਅੱਪੜ ਗਈ ਹੈ।