ਅਬੋਹਰ/ਫਾਜ਼ਿਲਕਾ, 18 ਅਕਤੂਬਰ:

ਬੀਤੀ 16 ਅਕਤੂਬਰ ਨੂੰ ਕਸ਼ਮੀਰ ’ਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮਿ੍ਰਤਕ ਦੇਹ ਦਾ ਫਾਜ਼ਿਲਕਾ ਰੋਡ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਅੰਤਿਮ ਸਸਕਾਰ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਾਵਲ, ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ, ਡੀ.ਐਸ.ਪੀ. ਅਬੋਹਰ ਰਾਹੁਲ ਭਾਰਦਵਾਜ਼, ਤਹਿਸ਼ੀਲਦਾਰ ਅਬੋਹਰ ਜੇ.ਐਸ. ਬਰਾੜ ਅਤੇ ਹੋਰ ਸਿਵਲ ਅਤੇ ਪੁਲਿਸ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਫੁੱਲ ਭੇਂਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ  ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਡਿਪਟੀ ਕਮਿਸ਼ਨਰ ਸ੍ਰ. ਮਨਪ੍ਰੀਤ ਸਿੰਘ ਛੱਤਵਾਲ ਨੇ ਮਿ੍ਰਤਕ ਚਰਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿਵਾਉਣ ਦਾ ਭਰੋੋਸਾ ਦਿਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਰਦਨਾਕ ਹਾਦਸੇ ’ਚ ਮਾਰੇ ਗਏ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਦੂਜੇ ਜਖ਼ਮੀ ਵਿਅਕਤੀ ਲਈ ਪਹਿਲਾ ਹੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕਰ ਦਿੱਤਾ ਹੈ।

ਇਸ ਮੌਕੇ ਮਿ੍ਰਤਕ ਚਰਨਜੀਤ ਸਿੰਘ ਦੇ ਰਿਸ਼ਤੇਦਾਰਾਂ, ਸਾਕ ਸਬੰਧੀਆਂ, ਸਨੇਹੀਆਂ ਅਤੇ ਹੋਰਨਾਂ ਸ਼ਖਸ਼ੀਅਤਾ ਨੇ ਪਹੰੁਚ ਕੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।